ਪੰਜਾਬ ਦੇ 17 ਜ਼ਿਲ੍ਹਿਆਂ ’ਚ ਧੁੰਦ ਦਾ ਅਲਰਟ ਜਾਰੀ
ਚੰਡੀਗੜ੍ਹ, 28 ਦਸੰਬਰ- ਪੱਛਮੀ ਹਲਚਲ ਦੇ ਚੱਲਦਿਆਂ ਪੰਜਾਬ-ਚੰਡੀਗੜ੍ਹ ਵਿਚ ਪਏ ਮੀਂਹ ਤੋਂ ਬਾਅਦ ਔਸਤ ਤਾਪਮਾਨ ਵਿਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ ’ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਖੇਤਰਾਂ ਵਿਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਮਾਲੇਰਕੋਟਲਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।