ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਿਲੇਗੀ ਪ੍ਰੇਰਨਾ- ਰਾਜਾ ਵੜਿੰਗ
ਨਵੀਂ ਦਿੱਲੀ, 28 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਥਾਂ ਅਲਾਟ ਕੀਤੇ ਜਾਣ ਦੇ ਮੁੱਦੇ ’ਤੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਯਾਦਗਾਰ ਲਈ ਥਾਂ ਮੁਹੱਈਆ ਕਰਵਾਉਣ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਟਲ ਬਿਹਾਰੀ ਵਾਜਪਾਈ ਲਈ ਥਾਂ ਦਿੱਤੀ ਜਾ ਸਕਦੀ ਹੈ, ਤਾਂ ਫਿਰ ਮਨਮੋਹਨ ਸਿੰਘ ਨੂੰ ਕਿਉਂ ਨਹੀਂ, ਉਹ ਦੇਸ਼ ਦੇ ਇਕਲੌਤੇ ਸਿੱਖ ਪ੍ਰਧਾਨ ਮੰਤਰੀ ਸਨ। ਉਨ੍ਹਾਂ ਕਿਹਾ ਕਿ ਜਦੋਂ ਯਾਦਗਾਰ ਬਣੇਗੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਪ੍ਰੇਰਨਾ ਮਿਲੇਗੀ।