ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਕਾਬੂ
ਮਮਦੋਟ, (ਫ਼ਿਰੋਜ਼ਪੁਰ), 28 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਥਾਣਾ ਮਮਦੋਟ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਅਭਿਨਵ ਚੌਹਾਨ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਫਿਰੋਜਪੁਰ - ਫ਼ਾਜ਼ਿਲਕਾ ਸੜਕ ’ਤੇ ਪੈਂਦੇ ਖਾਈ ਟੀ ਪੁਇੰਅਟ ’ਤੇ ਪਹੁੰਚੇ ਤਾਂ ਇਕ ਨੌਜਵਾਨ ਕਾਰ ਦੇ ਕੋਲ ਖੜ੍ਹਾ ਦੇਖਿਆ, ਸ਼ੱਕ ਦੇ ਆਧਾਰ ’ਤੇ ਜਦੋ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 51 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ, ਮੈਗਜ਼ੀਨ ਤੇ 4 ਜ਼ਿੰਦਾਂ ਕਾਰਤੂਸ ਬਰਾਮਦ ਹੋਏ ਤੇ ਪੁੱਛ-ਗਿੱਛ ਦੌਰਾਨ ਕਾਬੂ ਨੌਜਵਾਨ ਦੀ ਪਹਿਚਾਣ ਰਜਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਵਾਹਗੇ ਵਾਲਾ ਵਜੋਂ ਹੋਈ ਹੈ , ਜਿਸ ਦੇ ਖਿਲਾਫ਼ ਮੁੱਕਦਮਾ ਦਰਜ ਕਰ ਲਿਆ ਗਿਆ ਹੈ।