ਅੱਜ ਦੁਨੀਆ ਭਰ ਦੇ ਲੋਕਾਂ ਲਈ ਹੈ ਬਹੁਤ ਹੀ ਦੁਖਦਾਈ ਦਿਨ- ਮਨੀਸ਼ ਤਿਵਾੜੀ
ਨਵੀਂ ਦਿੱਲੀ, 28 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਬਹੁਤ ਹੀ ਦੁਖਦਾਈ ਪਲ ਹੈ। ਇਕ ਬਹੁਤ ਹੀ ਚੰਗੇ ਇਨਸਾਨ, ਇਕ ਮਸ਼ਹੂਰ ਅਰਥ ਸ਼ਾਸਤਰੀ, ਇਕ ਵਿਸ਼ਵ ਰਾਜਨੇਤਾ ਹੁਣ ਸਾਡੇ ਵਿਚਕਾਰ ਨਹੀਂ ਰਹੇ। ਇਹ ਨਾ ਸਿਰਫ਼ ਭਾਰਤ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਵੀ ਬਹੁਤ ਦੁੱਖ ਦਾ ਦਿਨ ਹੈ। ਉਨ੍ਹਾਂ ਨੇ ਬਹੁਤ ਹੀ ਨੇਕ ਅਤੇ ਸਾਦਾ ਜੀਵਨ ਬਤੀਤ ਕੀਤਾ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।