JALANDHAR WEATHER

ਬੱਸ ਹਾਦਸਾ: ਪਰਿਵਾਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟਾਉਂਦਿਆਂ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਫਿਲਹਾਲ ਨਾ ਕਰਨ ਦਾ ਐਲਾਨ

ਤਲਵੰਡੀ ਸਾਬੋ, (ਬਠਿੰਡਾ), 28 ਦਸੰਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਬੀਤੇ ਕੱਲ੍ਹ ਗੰਦੇ ਨਾਲੇ ’ਚ ਬੱਸ ਡਿੱਗਣ ਕਾਰਣ ਮਾਰੇ ਗਏ ਮ੍ਰਿਤਕਾਂ ਦੇ ਵਾਰਿਸਾਂ ਨੇ ਪੰਜਾਬ ਸਰਕਾਰ ’ਤੇ ਪੀੜਤਾਂ ਦੀ ਕੋਈ ਸਾਰ ਨਾ ਲੈਣ ਦੇ ਦੋਸ਼ ਲਾਉਂਦਿਆਂ ਕਿਸੇ ਸਰਕਾਰੀ ਨੁਮਾਇੰਦੇ ਨਾਲ ਗੱਲਬਾਤ ਹੋਣ ਅਤੇ ਸਹਾਇਤਾ ਦੇ ਐਲਾਨ ਤੱਕ ਮ੍ਰਿਤਕਾਂ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਸਮਰਥਨ ’ਚ ਆਏ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਤਾਂ ਮੁਆਵਜ਼ਾ ਐਲਾਨ ਦਿੱਤਾ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਦੁੱਖ ਤੱਕ ਪ੍ਰਗਟਾਉਣ ਨਹੀਂ ਆਇਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ