ਡਾ. ਮਨਮੋਹਨ ਸਿੰਘ ਦੇ ਸੰਸਕਾਰ ’ਚ ਸ਼ਾਮਿਲ ਹੋਣ ਲਈ ਪੁੱਜੇ ਅਮਿਤ ਸ਼ਾਹ
ਨਵੀਂ ਦਿੱਲੀ, 28 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਲਈ ਨਿਗਮ ਬੋਧ ਘਾਟ ਪਹੁੰਚੇ। ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਏਮਜ਼ ਦਿੱਲੀ ਵਿਖੇ ਦਿਹਾਂਤ ਹੋ ਗਿਆ ਸੀ।