ਖ਼ਰਾਬ ਮੌਸਮ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ ਸਾਰੀਆਂ ਉਡਾਣਾਂ ਰੱਦ
ਸ੍ਰੀਨਗਰ, 28 ਦਸੰਬਰ- ਖ਼ਰਾਬ ਮੌਸਮ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹਵਾਈ ਅੱਡੇ ਦੇ ਅਧਿਕਾਰੀਆਂ ਵਲੋਂ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅਗਲੇਰੀ ਜਾਣਕਾਰੀ ਲਈ ਆਪਣੀਆਂ ਏਅਰਲਾਈਨਾਂ ਨਾਲ ਸੰਪਰਕ ਕਰਨ।