ਸੁਖਜਿੰਦਰ ਸਿੰਘ ਰੰਧਾਵਾ ਵਲੋਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 28 ਦਸੰਬਰ- ਅੱਜ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਪਹੁੰਚ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਸਿੰਘ ਨੇ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿਚ ਬੇਮਿਸਾਲ ਯੋਗਦਾਨ ਪਾਇਆ ਹੈ ਤੇ ਦੇਸ਼ ਲਈ ਉਨ੍ਹਾਂ ਦੀ ਨਿਰਸਵਾਰਥ ਸੇਵਾ ਨੂੰ ਦੇਸ਼ਵਾਸੀ ਹਮੇਸ਼ਾ ਯਾਦ ਰੱਖਣਗੇ।