ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ, 28 ਦਸੰਬਰ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।