ਸੂਰਜ ਡੁੱਬਣ ਤੱਕ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਅੱਧਾ ਝੁਕਾਇਆ ਜਾਵੇਗਾ ਮਾਰੀਸ਼ਸ ਦਾ ਝੰਡਾ
ਮਾਰੀਸ਼ਸ, 28 ਦਸੰਬਰ- ਮਾਰੀਸ਼ਸ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ, ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸੂਰਜ ਡੁੱਬਣ ਤੱਕ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਮਾਰੀਸ਼ਸ ਦਾ ਝੰਡਾ ਅੱਧਾ ਝੁਕਾਇਆ ਜਾਵੇਗਾ।