ਡਾ. ਮਨਮੋਹਨ ਸਿੰਘ ਨੇ ਕੌਮਾਂਤਰੀ ਪੱਧਰ ’ਤੇ ਸਿੱਖਾਂ ਦਾ ਸਿਰ ਮਾਣ ਨਾਲ ਕੀਤਾ ਉੱਚਾ - ਮੰਤਰੀ ਧਾਲੀਵਾਲ
ਜਗਦੇਵ ਕਲਾਂ / ਅਜਨਾਲਾ, (ਅੰਮ੍ਰਿਤਸਰ) 28 ਦਸੰਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਗਦੇਵ ਕਲਾਂ ਵਿਖੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਰਗਾ ਲਾਲ ਕੋਈ ਮਾਂ ਨਹੀਂ ਜੰਮ ਸਕਦੀ । ਉਨ੍ਹਾਂ ਕਿਹਾ ਹੈ ਕਿ ਡਾ. ਮਨਮੋਹਨ ਸਿੰਘ ਨੇ ਕੌਮਾਂਤਰੀ ਪੱਧਰ ’ਤੇ ਸਿੱਖਾਂ ਦੀ ਵਿਸੇਸ਼ ਪਹਿਚਾਣ ਬਣਾਈ ਅਤੇ ਸਿੱਖਾਂ ਦਾ ਸਿਰ ਮਾਣ ਨਾਲ ਹੋਰ ਉੱਚਾ ਕੀਤਾ ਗਿਆ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਡਾ. ਮਨਮੋਹਨ ਸਿੰਘ ਜੀ ਦਾ ਅੰਤਿਮ ਸੰਸਕਾਰ ਰਾਜ ਘਾਟ ਵਿਖੇ ਹੀ ਹੋਣਾ ਚਾਹੀਦਾ ਸੀ ।