ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ 'ਚ ਕਾਂਗਰਸ ਵਲੋਂ ਸ਼ੋਕ ਸਭਾ
ਸ੍ਰੀ ਮੁਕਤਸਰ ਸਾਹਿਬ, 28 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਜੰਗ ਭਵਨ ਵਿਚ ਕਾਂਗਰਸ ਪਾਰਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦ ਵਿਚ ਸ਼ੋਕ ਸਭਾ ਕੀਤੀ ਗਈ, ਜਿਸ ਨੂੰ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਬਹੁਪੱਖੀ ਸ਼ਖਸੀਅਤ ਦੱਸਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਰਾਜਘਾਟ ਵਿਚ ਅੰਤਿਮ ਸੰਸਕਾਰ ਕਰਨ ਦੀ ਪਰਿਵਾਰ ਦੀ ਇੱਛਾ ਨੂੰ ਠੁਕਰਾਉਣ ਉਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਇਸ ਨੂੰ ਤੰਗ ਸੋਚ ਦੱਸਿਆ।