ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਭੁਲੱਥ (ਕਪੂਰਥਲਾ), 29 ਦਸੰਬਰ (ਮਨਜੀਤ ਸਿੰਘ ਰਤਨ) - ਕਸਬਾ ਭੁਲੱਥ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਨਡਾਲਾ ਰੋਡ ਤੋਂ ਸ਼ੁਰੂ ਹੋ ਕੇ ਗੁਰੂ ਨਾਨਕ ਨਗਰ ਅਤੇ ਕਸਬੇ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਹੋਇਆ ਗੁਰਦੁਆਰਾ ਸੁਖ ਸਾਗਰ ਸਾਹਿਬ (ਬੇਰੀਆਂਵਾਲਾ) ਵਿਖੇ ਪਹੁੰਚਿਆ ਜਿਥੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ।