ਕੇਜਰੀਵਾਲ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਲਿਖੀ ਚਿੱਠੀ
ਨਵੀਂ ਦਿੱਲੀ, 29 ਦਸੰਬਰ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਲ੍ਹਾ ਚੋਣ ਅਧਿਕਾਰੀ, ਨਵੀਂ ਦਿੱਲੀ ਨੂੰ ਇਕ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਲਿਖਿਆ "ਮੈਂ ਤੁਹਾਡੇ ਤੁਰੰਤ ਧਿਆਨ ਵਿਚ ਲਿਆਉਣ ਲਈ ਲਿਖ ਰਿਹਾ ਹਾਂ ਕਿ ਪਿਛਲੇ ਕੁਝ ਦਿਨਾਂ ਵਿਚ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿਚ ਵੋਟਰਾਂ ਨੂੰ ਜੋੜਨ ਅਤੇ ਹਟਾਉਣ ਦੀਆਂ ਅਰਜ਼ੀਆਂ ਵਿਚ ਬਹੁਤ ਵਾਧਾ ਹੋਇਆ ਹੈ।"