ਭਲਕੇ ਦੇ ਕਿਸਾਨਾਂ ਵਲੋਂ ਪੰਜਾਬ ਬੰਦ ਨੂੰ ਸ਼ਾਹੀ ਇਮਾਮ ਵਲੋਂ ਸਮਰਥਨ ਦੇਣ ਦਾ ਐਲਾਨ
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-30 ਦਸੰਬਰ ਨੂੰ ਕਿਸਾਨਾਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਮਜਲਿਸ ਅਹਿਰਾਰ ਇਸਲਾਮ ਹਿੰਦ ਵਲੋਂ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।