ਪੰਜਾਬ ਬੰਦ ਦੌਰਾਨ ਸੂਬੇ ਦੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ
ਲੁਧਿਆਣਾ, 29 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੈਟਰੋਲ ਪੰਪ ਮਾਲਕਾਂ ਦੀ ਜਥੇਬੰਦੀ ਨੇ ਸੋਮਵਾਰ ਨੂੰ ਕਿਸਾਨਾਂ ਵਲੋਂ ਪੰਜਾਬ ਬੰਦ ਦੇ ਸੱਦੇ ਦੌਰਾਨ ਪੈਟਰੋਲ ਪੰਪ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਅੱਜ ਇਥੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਚੇਅਰਮੈਨ ਅਸ਼ੋਕ ਸਚਦੇਵਾ ਨੇ ਦੱਸਿਆ ਕਿ ਇਹ ਫੈਸਲਾ ਪੈਟਰੋਲ ਪੰਪ ਮਾਲਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਕਿਸਾਨ ਅੰਦੋਲਨ ਨਾਲ ਹਨ ਅਤੇ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਗ ਕੇ ਕਿਸਾਨ ਅੰਦੋਲਨ ਨੂੰ ਖਤਮ ਕਰਵਾਉਣ।