ਥਾਣਾ ਘਣੀਏ-ਕੇ-ਬਾਂਗਰ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਵਿਅਕਤੀਆਂ ਨਾਲ ਪੁਲਿਸ ਦੀ ਮੁਠਭੇੜ, 4 ਗ੍ਰਿਫਤਾਰ
ਚੰਡੀਗੜ੍ਹ, 29 ਦਸੰਬਰ-ਬਟਾਲਾ ਪੁਲਿਸ ਨੇ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ, ਬਟਾਲਾ ਅਤੇ ਵਡਾਲਾ ਬਾਂਗਰ ਪੁਲਿਸ ਚੌਕੀ, ਗੁਰਦਾਸਪੁਰ 'ਤੇ ਹੋਏ ਗ੍ਰਨੇਡ ਹਮਲਿਆਂ ਦੇ ਦੋ ਹਾਈ-ਪ੍ਰੋਫਾਈਲ ਮਾਮਲਿਆਂ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਅਣਥੱਕ ਕੋਸ਼ਿਸ਼ਾਂ ਤੋਂ ਬਾਅਦ, ਅਰਮੇਨੀਆ ਵਿਚ ਰਹਿੰਦੇ ਵਿਦੇਸ਼ੀ ਮੂਲ ਦੇ ਹੈਪੀ ਪਾਸੀਅਨ ਅਤੇ ਸ਼ਮਸ਼ੇਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਮਾਸਟਰਮਾਈਂਡ ਅਭਿਜੋਤ ਸਿੰਘ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ ਹਥਿਆਰਾਂ ਦੀ ਰਿਕਵਰੀ ਲਈ ਲਿਜਾਇਆ ਗਿਆ ਤਾਂ ਹਿਰਾਸਤ ਤੋਂ ਬਚਣ ਲਈ ਉਨ੍ਹਾਂ ਨੇ ਪੁਲਿਸ ਉਤੇ ਹਮਲਾ ਕੀਤਾ, ਜਵਾਬ ਵਿਚ ਪੁਲਿਸ ਨੇ ਸਵੈ-ਰੱਖਿਆ ਵਿਚ ਕਾਰਵਾਈ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਰਿਕਵਰੀ ਵਿਚ 2 ਹਥਿਆਰ ਜਿਸ ਵਿਚ ਇਕ 9 ਐਮ.ਐਮ. ਗਲੋਕ 26 ਪਿਸਤੌਲ (ਮੇਡ ਇਨ ਆਸਟਰੀਆ) ਅਤੇ ਛੇ ਰੌਂਦ ਮਿਲੇ ਹਨ।