ਪਿੰਡ ਘਰਾਚੋਂ ਵਿਖੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ
ਭਵਾਨੀਗੜ੍ਹ (ਸੰਗਰੂਰ), 29 ਦਸੰਬਰ (ਲਖਵਿੰਦਰ ਪਾਲ ਗਰਗ)-ਪਿੰਡ ਘਰਾਚੋਂ ਵਿਖੇ ਇਕ ਨੌਜਵਾਨ ਕਿਸਾਨ ਦੀ ਖ਼ੇਤ ਵਾਲੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਥਾਨਕ ਪੁਲਿਸ ਨੇ 194 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।