JALANDHAR WEATHER

ਘਰੇਲੂ ਝਗੜੇ ਨੂੰ ਲੈ ਕੇ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼

ਕਪੂਰਥਲਾ, 29 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁਸ਼ਕਵੇਦ ਵਿਖੇ ਘਰੇਲੂ ਝਗੜੇ ਨੂੰ ਲੈ ਕੇ ਇਕ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾਣ ਕਾਰਨ ਉਸਦੀ ਸਿਹਤ ਵਿਗੜਨ 'ਤੇ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ। ਜ਼ੇਰੇ ਇਲਾਜ ਸਤਨਾਮ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮੁਸ਼ਕਵੇਦ ਦੀ ਮਾਤਾ ਕੈਲਾਸ਼ ਕੌਰ ਨੇ ਦੱਸਿਆ ਕਿ ਉਸਦੇ ਲੜਕੇ ਨੇ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਪੁਲਿਸ ਲਾਈਨ ਚੌਕ ਨੇੜੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ। ਜਿਥੇ ਡਿਊਟੀ ਡਾਕਟਰ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ