ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਨੇ ਕਿਸਾਨਾਂ ਵਲੋਂ ਦਿੱਤੇ ਬੰਦ ਦੇ ਸੱਦੇ ਦਾ ਕੀਤਾ ਸਮਰਥਨ
ਸ੍ਰੀ ਅਨੰਦਪੁਰ ਸਾਹਿਬ, 29 ਦਸੰਬਰ (ਨਿੱਕੂਵਾਲ, ਸੈਣੀ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਨੇ ਕਿਸਾਨਾਂ ਵਲੋਂ ਦਿੱਤੇ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਦੌਲਤ ਸਿੰਘ ਚਬਰੇਵਾਲ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਅੱਗੇ ਆਉਣ ਕਿਉਂਕਿ ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ, ਉਥੇ ਹੀ ਸਰਕਾਰਾਂ ਵਲੋਂ ਸਿਆਸਤ ਕਰਕੇ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ। ਐਡਵੋਕੇਟ ਚਬਰੇਵਾਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਤੇ ਕੇਂਦਰ ਸਰਕਾਰ ਨੂੰ ਇਹ ਗੱਲ ਭੁੱਲਣੀ ਨਹੀਂ ਚਾਹੀਦੀ। ਉਨ੍ਹਾਂ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ।