ਦਿਲਜੀਤ ਦੋਸਾਂਝ ਨੇ ਸੰਗੀਤ ਸਮਾਰੋਹ ਵਿਚ ਡਾ: ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
ਚੰਡੀਗੜ੍ਹ, 29 ਦਸੰਬਰ - ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਪੂਰਾ ਦੇਸ਼ ਸੋਗ 'ਚ ਹੈ। ਫਿਲਮ ਇੰਡਸਟਰੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਦਰਅਸਲ, ਦਿਲਜੀਤ ਦੋਸਾਂਝ ਲੰਬੇ ਸਮੇਂ ਤੋਂ ਸੰਗੀਤਕ ਟੂਰ ਕਰ ਰਹੇ ਹਨ। ਸ਼ੋਅ ਦੌਰਾਨ ਉਨ੍ਹਾਂ ਨੇ ਮਨਮੋਹਨ ਸਿੰਘ ਨੂੰ ਯਾਦ ਕੀਤਾ। ਸਟੇਜ ਤੋਂ ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਨਾਂਅ 'ਤੇ ਹੈ | ਮਨਮੋਹਨ ਸਿੰਘ ਜੀ ਨੇ ਬਹੁਤ ਸਾਦਾ ਜੀਵਨ ਬਤੀਤ ਕੀਤਾ ਹੈ।