ਪੰਜਾਬ ਬੰਦ ਨੂੰ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ 'ਚ ਵੀ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ
ਸੁਲਤਾਨਪੁਰ ਲੋਧੀ, 30 ਦਸੰਬਰ (ਥਿੰਦ)-ਖਨੌਰੀ ਅਤੇ ਸ਼ੰਭੂ ਬੈਰੀਅਰ ਉਤੇ ਪਿਛਲੇ ਇਕ ਸਾਲ ਤੋਂ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹਲਕਾ ਸੁਲਤਾਨਪੁਰ ਲੋਧੀ ਅੰਦਰ ਭਰਵਾਂ ਹੁੰਗਾਰਾ ਮਿਲਿਆ। ਪਵਿੱਤਰ ਸ਼ਹਿਰ ਅੰਦਰ ਦੁਕਾਨਾਂ ਅਤੇ ਹੋਰ ਕਾਰੋਬਾਰ ਪੂਰੀ ਤਰ੍ਹਾਂ ਬੰਦ ਰਹੇ। ਇਸੇ ਤਰ੍ਹਾਂ ਬੰਦ ਨੂੰ ਹਲਕੇ ਦੇ ਪਿੰਡਾਂ ਵਿਚ ਵੀ ਭਰਵਾਂ ਸਮਰਥਨ ਰਿਹਾ।