ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਰਕਾਰਾਂ ਵਿਰੁੱਧ ਰੋਸ ਪ੍ਰਦਰਸ਼ਨ
ਜੈਤੋ (ਫਰੀਦਕੋਟ), 30 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਧਰਨਾ ਦੇ ਰਹੀਆਂ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਸਰਕਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ ਨੇ ਸਰਕਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ ਜਦਕਿ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਲੰਮੇ ਸਮੇਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਉਨ੍ਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ’ਤੇ ਅੱਜ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਹਮਾਇਤ ’ਤੇ ਬੰਦ ਦੇ ਸੱਦੇ ਨੂੰ ਪੂਰਨ ਸਫ਼ਲਤਾ ਮਿਲੀ ਹੈ ਕਿਉਂਕਿ ਦੇਸ਼ ਦੇ ਲੋਕ ਜਾਣਦੇ ਹਨ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਜਾਇਜ਼ ਹਨ।