ਕਾਤਰੋਂ ਚੌਕ ਸ਼ੇਰਪੁਰ 'ਚ ਕਿਸਾਨਾਂ ਲਾਇਆ ਧਰਨਾ
ਸ਼ੇਰਪੁਰ (ਸੰਗਰੂਰ), 30 ਦਸੰਬਰ (ਮੇਘਰਾਜ ਜੋਸ਼ੀ)-ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਉਤੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਸ਼ੇਰਪੁਰ ਦੇ ਕਾਤਰੋਂ ਚੌਕ 'ਚ ਧਰਨਾ ਲਾਇਆ ਗਿਆ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਗੰਡੇਵਾਲ ਤੇ ਕਿਸਾਨ ਆਗੂ ਗੁਰਮੁਖ ਸਿੰਘ ਸ਼ੇਰਪੁਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਜ਼ੋਰਦਾਰ ਮੰਗ ਕੀਤੀ।