JALANDHAR WEATHER

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ

ਜਲੰਧਰ, 30 ਦਸੰਬਰ-ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਨੌਜਵਾਨ ਨਾਲ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਤੋਂ ਪਰਤ ਰਹੇ ਨੌਜਵਾਨਾਂ ਦੀ ਗੱਡੀ ਲੁਧਿਆਣਾ ਤੋਂ ਜਲੰਧਰ ਪਰਤਦੇ ਸਮੇਂ ਇਕ ਵਾਹਨ ਨਾਲ ਟਕਰਾਅ ਗਈ। ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਡਿਵਾਈਡਰ ਪਾਰ ਕਰਦੇ ਸਮੇਂ ਕਾਰ ਨੁਕਸਾਨੀ ਗਈ। ਇਸ ਘਟਨਾ 'ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ ਵਾਸੀ ਪਿੰਡ ਮਹਿਸਮਪੁਰ ਫਿਲੌਰ ਅਤੇ ਦੀਪਕ ਬੱਗਾ ਵਾਸੀ ਜਲੰਧਰ ਵਜੋਂ ਹੋਈ ਹੈ। ਦੀਪਕ ਟੈਕਸੀ ਡਰਾਈਵਰ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ, ਜਦਕਿ ਜ਼ਖਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ