JALANDHAR WEATHER

ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਕਪੂਰਥਲਾ, 30 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁੰਦਰ ਨਗਰ ਨਜ਼ਦੀਕ ਡੇਰਾ ਰਾਧਾ ਸਵਾਮੀ ਦੇ ਬਾਹਰ ਇਕ ਵਿਅਕਤੀ ਟਰੱਕ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਮਦਨ ਲਾਲ ਪੁੱਤਰ ਮੁਨਸ਼ੀ ਰਾਮ ਵਾਸੀ ਪ੍ਰੀਤ ਨਗਰ ਦੀ ਲੜਕੀ ਸ਼ੈਲੀ ਨੇ ਦੱਸਿਆ ਕਿ ਉਸਦਾ ਪਿਤਾ ਰੋਜ਼ਾਨਾ ਡੇਰਾ ਰਾਧਾ ਸਵਾਮੀ ਸੁੰਦਰ ਨਗਰ ਵਿਖੇ ਸੇਵਾ ਕਰਨ ਜਾਂਦਾ ਸੀ ਤੇ ਅੱਜ ਵੀ ਉਹ ਡੇਰੇ ਵਿਚ ਸੇਵਾ ਕਰਕੇ ਜਦੋਂ ਸ਼ਾਮੀਂ 7 ਵਜੇ ਦੇ ਕਰੀਬ ਬਾਹਰ ਨਿਕਲੇ ਤਾਂ ਦੂਸਰੀ ਤਰਫ਼ ਤੋਂ ਆਉਂਦੇ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਘਟਨਾ ਸਥਾਨ ਤੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ