ਮੇਅਰ ਬਣਾਉਣ ਲਈ ਅਫਸਰਸ਼ਾਹੀ 'ਤੇ ਦਬਾਅ ਬਣਾ ਰਹੀ ਸਰਕਾਰ - ਰਾਜਾ ਵੜਿੰਗ
ਲੁਧਿਆਣਾ, 31 ਦਸੰਬਰ (ਰੂਪੇਸ਼ ਕੁਮਾਰ)-ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਰੋਪ ਲਗਾਇਆ ਕਿ ਸਰਕਾਰ ਵਲੋਂ ਆਪਣੇ ਮੇਅਰ ਬਣਾਉਣ ਵਾਸਤੇ ਅਫਸਰਸ਼ਾਹੀ ਉਪਰ ਦਬਾਅ ਬਣਾਇਆ ਜਾ ਰਿਹਾ ਹੈ। ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਸ਼ਹਿਰ ਦੇ ਨਵੇਂ ਬਣੇ ਕੌਂਸਲਰਾਂ ਨਾਲ ਬੰਦ ਕਮਰਾ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਸੋਗ ਮਨਾ ਰਹੀ ਹੈ।
ਇਸੇ ਤਰ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਡੱਲੇਵਾਲ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ ਅਤੇ ਅਸੀਂ ਨਹੀਂ ਚਾਹੁੰਦੇ ਕਿ ਉਨ੍ਹਾਂ ਵਰਗੇ ਵੱਡੇ ਕਿਸਾਨ ਆਗੂ ਨੂੰ ਗਵਾਇਆ ਜਾਵੇ।