ਅਗਲੀ ਰਣਨੀਤੀ ਲਈ ਅੱਜ ਸ਼ੰਭੂ ਵਿਖੇ ਹੋਵੇਗੀ ਕਿਸਾਨਾਂ ਦੀ ਮੀਟਿੰਗ
ਸ਼ੰਭੂ, 1 ਜਨਵਰੀ- ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਅੱਜ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿਚ ਸੰਘਰਸ਼ ਸੰਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਅਗਲਾ ਮੋਰਚਾ ਦਿੱਲੀ ਵਲੋਂ ਕਦੋਂ ਕੂਚ ਕਰੇਗਾ, ਇਸ ਸੰਬੰਧੀ ਰਣਨੀਤੀ ਵੀ ਅੱਜ ਦੀ ਮੀਟਿੰਗ ਵਿਚ ਤਿਆਰ ਕੀਤੀ ਜਾਵੇਗੀ। ਹਾਲਾਂਕਿ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ। ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਲੈਂਦੀ।