ਨਵੇਂ ਸਾਲ ’ਤੇ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ
ਨਵੀਂ ਦਿੱਲੀ, 1 ਜਨਵਰੀ (ਉਪਮਾ ਡਾਗਾ ਪਾਰਥ)- ਨਵੇਂ ਸਾਲ ਦੇ ਪਹਿਲੇ ਦਿਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਡੀ.ਏ.ਪੀ. ’ਤੇ ਸਬਸਿਡੀ ਵਧਾਉਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਡੀ.ਏ.ਪੀ. ਖਾਦ ਲਈ 3,850 ਕਰੋੜ ਰੁਪਏ ਤੱਕ ਦੇ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 1.1.2025 ਤੋਂ 31.12.2025 ਤੱਕ ਦੀ ਮਿਆਦ ਲਈ ਐਨ.ਬੀ.ਸੀ. ਸਬਸਿਡੀ ਤੋਂ ਉੱਪਰ ਡੀ-ਅਮੋਨੀਅਮ ਫਾਸਫੇਟ ’ਤੇ ਇਕ ਵਾਰ ਦੇ ਵਿਸ਼ੇਸ਼ ਪੈਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਸਸਤੀਆਂ ਕੀਮਤਾਂ ’ਤੇ ਡੀ.ਏ.ਪੀ. ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਇਸ ਤਹਿਤ ਕਿਸਾਨਾਂ ਨੂੰ ਡੀ.ਏ.ਪੀ. ਦਾ 50 ਕਿਲੋ ਦਾ ਬੈਗ 1350 ਰੁਪਏ ਵਿਚ ਉਪਲਬਧ ਕਰਵਾਇਆ ਜਾਵੇਗਾ।