JALANDHAR WEATHER

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਸੰਬੰਧੀ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ

ਨਵੀਂ ਦਿੱਲੀ, 2 ਜਨਵਰੀ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਉਨ੍ਹਾਂ ਲਿਖਿਆ ਕਿ ਮੈਂ ਤੁਹਾਨੂੰ ਇਹ ਪੱਤਰ ਬੜੇ ਦੁੱਖ ਨਾਲ ਲਿਖ ਰਿਹਾ ਹਾਂ। ਤੁਸੀਂ ਦਿੱਲੀ ਵਿਚ ਕਿਸਾਨਾਂ ਦੇ ਹਿੱਤਾਂ ਲਈ ਕਦੇ ਵੀ ਢੁਕਵੇਂ ਫੈਸਲੇ ਨਹੀਂ ਕੀਤੇ। ਕੇਂਦਰ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਨੂੰ ਵੀ ਤੁਹਾਡੀ ਸਰਕਾਰ ਨੇ ਦਿੱਲੀ ਵਿਚ ਲਾਗੂ ਕਰਨ ਤੋਂ ਰੋਕਿਆ ਹੈ। ਤੁਹਾਡੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ, ਅੱਜ ਦਿੱਲੀ ਦੇ ਕਿਸਾਨ ਭਰਾ ਅਤੇ ਭੈਣਾਂ ਕੇਂਦਰ ਦੀਆਂ ਕਈ ਕਿਸਾਨ ਭਲਾਈ ਸਕੀਮਾਂ ਨੂੰ ਲਾਗੂ ਨਾ ਕਰਨ ਕਾਰਨ ਪਰੇਸ਼ਾਨ ਹਨ। ਇਨ੍ਹਾਂ ਸਕੀਮਾਂ ਦੇ ਲਾਭ ਤੋਂ ਵਾਂਝੇ ਰੱਖੇ ਜਾ ਰਹੇ ਹਨ, ਮੈਂ ਪਹਿਲਾਂ ਵੀ ਤੁਹਾਨੂੰ ਪੱਤਰ ਲਿਖ ਕੇ ਦਿੱਲੀ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਸੀ, ਪਰ ਚਿੰਤਾ ਦੀ ਗੱਲ ਹੈ ਕਿ ਤੁਹਾਡੀ ਸਰਕਾਰ ਨੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ