ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਪੁੱਜੇ ਸੁਨੀਲ ਸ਼ੈੱਟੀ
ਅੰਮ੍ਰਿਤਸਰ, 2 ਜਨਵਰੀ (ਜਸਵੰਤ ਸਿੰਘ ਜੱਸ)- ਨਾਮਵਰ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਦੁਪਹਿਰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।