ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰ ਮੋਬਾਈਲ ਖੋਹ ਕੇ ਫ਼ਰਾਰ
ਕਪੂਰਥਲਾ, 2 ਜਨਵਰੀ (ਅਮਨਜੋਤ ਸਿੰਘ ਵਾਲੀਆ)- ਟੈਗੋਰ ਨਗਰ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਇਕ ਨੌਜਵਾਨ ਦੀ ਕੁੱਟਮਾਰ ਕਰ ਉਸ ਪਾਸੋਂ ਮੋਬਾਈਲ ਖੋਹ ਕੇ ਫਰਾਰ ਫਰਾਰ ਹੋ ਗਏ। ਮੋਬਾਇਲ ਖੋਹਣ ਦੀ ਇਹ ਘਟਨਾ ਗਲੀ ਵਿਚ ਲੱਗੇ ਕੈਮਰੇ ’ਚ ਕੈਦ ਹੋ ਗਈ। ਇਸ ਦੀ ਸੂਚਨਾ ਮਿਲਣ ’ਤੇ ਪੀ.ਸੀ.ਆਰ. ਇੰਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਅਤੇ ਏ.ਐਸ.ਆਈ. ਮੰਗਾ ਸਿੰਘ ਮੌਕੇ ’ਤੇ ਪੁੱਜੇ ਤੇ ਨੌਜਵਾਨ ਰਿਤਿਕ ਪੁੱਤਰ ਰਾਜੂ ਰਾਮਾ ਵਾਸੀ ਬਾਬਾ ਦੀਪ ਸਿੰਘ ਨਗਰ ਤੋਂ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਨੇ ਲੁਟੇਰਿਆਂ ਦੀ ਭਾਲ ਅਰੰਭ ਦਿੱਤੀ ਹੈ।