ਭਾਜਪਾ ਵਲੋਂ ਸੂਬਾ ਪ੍ਰਧਾਨਾਂ ਤੇ ਰਾਸ਼ਟਰੀ ਕੌਂਸਲ ਮੈਂਬਰਾਂ ਦੀ ਚੋਣ ਲਈ ਅਧਿਕਾਰੀਆਂ ਦਾ ਐਲਾਨ
ਨਵੀਂ ਦਿੱਲੀ, 2 ਜਨਵਰੀ-ਭਾਜਪਾ ਨੇ ਸੂਬਾ ਪ੍ਰਧਾਨਾਂ ਤੇ ਰਾਸ਼ਟਰੀ ਕੌਂਸਲ ਮੈਂਬਰਾਂ ਦੀ ਚੋਣ ਲਈ ਚੋਣ ਅਧਿਕਾਰੀਆਂ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੂੰ ਗੁਜਰਾਤ ਲਈ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕਰਨਾਟਕ, ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਉੱਤਰ ਪ੍ਰਦੇਸ਼, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਬਿਹਾਰ, ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਮੱਧ ਪ੍ਰਦੇਸ਼ ਲਈ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।