ਸੰਘਣੀ ਧੁੰਦ ਕਾਰਨ ਬੱਸ ਤੇ ਟਰੱਕ ਵਿਚਾਲੇ ਟੱਕਰ
ਬਠਿੰਡਾ, 3 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਸਵੇਰੇ ਬਠਿੰਡਾ-ਡੱਬਵਾਲੀ ਸੜਕ 'ਤੇ ਸਥਿਤ ਪਿੰਡ ਜੋਧਪੁਰ ਰੋਮਾਣਾ ਕੋਲ ਇਕ ਨਿੱਜੀ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਕਰੀਬ ਡੇਢ ਦਰਜਨ ਸਵਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਜ਼ਖਮੀਆਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਵੱਖ ਵੱਖ ਹਸਪਤਾਲਾਂ ਵਿਚ ਪਹੁੰਚਾਇਆ ਹੈ।