ਬਾਰਡਰ-ਗਾਵਸਕਰ ਟਰਾਫ਼ੀ: ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ 123/6
ਸਿਡਨੀ, 3 ਜਨਵਰੀ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫ਼ੀ ਦਾ 5ਵਾਂ ਅਤੇ ਆਖਰੀ ਟੈਸਟ ਸਿਡਨੀ ਕ੍ਰਿਕਟ ਮੈਦਾਨ ’ਤੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੱਜ ਮੁਕਾਬਲੇ ਦਾ ਪਹਿਲਾ ਦਿਨ ਹੈ। ਆਖਰੀ ਸੈਸ਼ਨ ਵਿਚ ਭਾਰਤੀ ਟੀਮ ਨੇ ਪਹਿਲੀ ਪਾਰੀ ਵਿਚ ਛੇ ਵਿਕਟਾਂ ’ਤੇ 123 ਦੌੜਾਂ ਬਣਾਈਆਂ ਹਨ।