ਮਰਹੂਮ ਡਾ. ਮਨਮੋਹਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ
ਨਵੀਂ ਦਿੱਲੀ, 3 ਜਨਵਰੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ।