ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਮਾ ਮੰਡੀ, (ਬਠਿੰਡਾ) 3 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਇਥੋਂ ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅੱਜ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਰਾਗੀ ਜਥੇ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ।