ਕਿਸਾਨਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ
ਚੰਡੀਗੜ੍ਹ, 3 ਜਨਵਰੀ (ਅਜਾਇਬ ਸਿੰਘ ਔਜਲਾ)- ਕਿਸਾਨਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ, ਜੋ ਅੱਜ ਪੰਚਕੂਲਾ ਵਿਖੇ ਸੱਦੀ ਗਈ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਹਰਿਆਣਾ ਦੇ ਪੰਚਕੂਲਾ ਸਥਿਤ ਗੈਸਟ ਹਾਊਸ ਵਿਚ ਹੋਣੀ ਸੀ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਨੂੰ ਸੱਦਾ ਦਿੱਤਾ ਗਿਆ ਸੀ ਪਰੰਤੂ ਉਨ੍ਹਾਂ ਵਲੋਂ ਇਸ ਸੱਦੇ ਨੂੰ ਠੁਕਰਾ ਦਿੱਤਾ ਗਿਆ ਹੈ। ਇਹ ਹਾਈ ਪਾਵਰ ਕਮੇਟੀ 2 ਸਤੰਬਰ, 2024 ਨੂੰ ਸੁਪਰੀਮ ਕੋਰਟ ਵਲੋਂ ਬਣਾਈ ਗਈ ਸੀ। ਇਸ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਇਨਕਾਰ ਕੀਤਾ ਜਾ ਚੁੱਕਾ ਸੀ।