ਨਿਗਮ ਪਿੰਡਾਂ ਅੰਦਰ ਲੋਕਾਂ ਨੂੰ ਮਕਾਨ ਬਣਾਉਣ ਤੋਂ ਰੋਕ ਰਹੀ- ਪਰਵਿੰਦਰ ਸਿੰਘ ਸੋਹਾਣਾ
ਮੁਹਾਲੀ, 3 ਜਨਵਰੀ (ਦਵਿੰਦਰ)- ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਨਿਗਮ ਪਿੰਡਾਂ ਅੰਦਰ ਗਰੀਬ ਲੋਕਾਂ ਨੂੰ ਮਕਾਨ ਬਣਾਉਣ ਤੋਂ ਰੋਕ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਨਕਸ਼ੇ ਪਾਸ ਕਰਵਾਉਣ ਦੀ ਸ਼ਰਤ ਤੋਂ ਮੁਕਤ ਕੀਤਾ ਜਾਵੇ।