JALANDHAR WEATHER

ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਮਾਨਸਾ, 3 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਧੁੰਦ ਕਾਰਨ ਮਾਨਸਾ ਦੇ ਤਿੰਨਕੌਣੀ ’ਤੇ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ ਹੈ। ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਭਿਆਨਕ ਟੱਕਰ ਮਾਰੀ ਹੈ, ਇਸ ਹਾਦਸੇ ’ਚ 40 ਸਾਲਾ ਅਮਰੀਕ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦਾ ਛੋਟਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਮਾਨਸਾ ਦੇ ਤਿੰਨ ਕੌਣੀ ਤੇ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਵਿਚ ਭਿਆਨਕ ਟੱਕਰ ਹੋਈ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਗੱਡੀ ਮੋਟਰਸਾਈਕਲ ਸਵਾਰਾਂ ਨੂੰ ਦੂਰ ਤੱਕ ਘੜੀਸਦੇ ਲੈ ਗਈ। ਇਸ ਐਕਸੀਡੈਂਟ ਵਿਚ ਮਾਨਸਾ ਦੇ ਅਮਰੀਕ ਸਿੰਘ ਜੋ ਮਾਨਸਾ ਦੇ ਵਾਰਡ ਨੰਬਰ 4 ਦਾ ਰਹਿਣ ਵਾਲਾ ਸੀ, ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੇ ਛੋਟਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮਾਨਸਾ ਦੇ ਡਾਕਟਰਾਂ ਵਲੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ। ਗੱਡੀ ਸਵਾਰ ਮੌਕੇ ’ਤੋਂ ਫ਼ਰਾਰ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ