ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਠਭੇੜ ’ਚ ਤਿੰਨ ਨਕਸਲੀ ਢੇਰ
ਰਾਏਪੁਰ, 3 ਜਨਵਰੀ- ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਗੜ੍ਹੀਆਬੰਦ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਨਕਸਲੀ ਮਾਰੇ ਗਏ ਹਨ ਤੇ ਮੁੱਠਭੇੜ ਅਜੇ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।