ਐਸ.ਐਸ.ਪੀ. ਮਲੇਰਕੋਟਲਾ ਨੇ ਲੋਕਾਂ ਦੇ ਗੁੰਮ ਹੋਏ 131 ਮੋਬਾਈਲ ਫ਼ੋਨ ਅਸਲ ਮਾਲਕਾਂ ਨੂੰ ਕੀਤੇ ਸਪੁਰਦ
ਮਲੇਰਕੋਟਲਾ, 3 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਉਲੰਪੀਅਨ ’ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਅੱਜ ਬਾਅਦ ਦੁਪਹਿਰ ਕਾਨਫ਼ਰੰਸ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਬਰ ਕ੍ਰਾਈਮ ਮਲੇਰਕੋਟਲਾ ਦੇ ਇੰਚਾਰਜ ਇੰਸਪੈਕਟਰ ਜਨਾਬ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ 131 ਦੇ ਕਰੀਬ ਲੋਕਾਂ ਦੇ ਗੁੰਮ ਹੋਏ ਮੋਬਾਇਲ ਫ਼ੋਨ, ਜਿਨ੍ਹਾਂ ਦੀ ਕੀਮਤ 16 ਲੱਖ ਰੁਪਏ ਤੋਂ ਵੱਧ ਬਣਦੀ ਹੈ, ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ ਹਨ। ਇਸ ਮੌਕੇ ਜਨਾਬ ਮਾਨਵਜੀਤ ਸਿੰਘ ਡੀ.ਐਸ.ਪੀ.ਐਚ. ਵੀ ਮੌਜੂਦ ਸਨ।