ਦੇਸ਼ ਅਤੇ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ ਡਾ: ਮਨਮੋਹਨ ਸਿੰਘ ਦਾ ਦਿਹਾਂਤ - ਰੰਧਾਵਾ
ਨਵੀਂ ਦਿੱਲੀ, 3 ਜਨਵਰੀ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ 'ਤੇ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ, "ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦਿਹਾਂਤ ਦੇਸ਼ ਅਤੇ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ... ਡਾ: ਮਨਮੋਹਨ ਸਿੰਘ ਇਕ ਧਰਮ ਨਿਰਪੱਖ ਪ੍ਰਧਾਨ ਮੰਤਰੀ ਸਨ ਅਤੇ ਉਹ ਰਾਸ਼ਟਰ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ..."।