ਮੈਂ ਖੁਸ਼ਕਿਸਮਤ ਸੀ ਕਿ ਮੈਨੂੰ ਡਾ. ਮਨਮੋਹਨ ਸਿੰਘ ਨਾਲ ਕੰਮ ਕਰਨ ਦਾ ਮੌਕਾ ਮਿਲਿਆ - ਪਰਨੀਤ ਕੌਰ
ਨਵੀਂ ਦਿੱਲੀ, 3 ਜਨਵਰੀ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਸਮਾਰਕ 'ਤੇ ਭਾਜਪਾ ਨੇਤਾ ਪਰਨੀਤ ਕੌਰ ਨੇ ਕਿਹਾ, "ਇਹ ਪੂਰੇ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਮੈਂ ਖੁਸ਼ਕਿਸਮਤ ਸੀ ਕਿ ਮੈਨੂੰ ਉਨ੍ਹਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਉਹ ਬਹੁਤ ਹੀ ਸਾਊ ਅਤੇ ਨਿਮਰ ਇਨਸਾਨ ਸਨ... ਅੱਜ ਇਕ ਮਹਾਨ ਸ਼ਖਸੀਅਤ ਨੂੰ ਸ਼ਰਧਾਂਜਲੀ ਦੇਣ ਆਈ ਹਾਂ..."।