ਜਾਰਜੀਆ ਹਾਦਸੇ 'ਚ ਮਰਨ ਵਾਲੇ ਸੰਦੀਪ ਸਿੰਘ ਦੇ ਘਰ ਪਹੁੰਚੇ ਡਾ.ਐਸ.ਪੀ. ਸਿੰਘ ਉਬਰਾਏ
ਤਰਨਤਾਰਨ, 3 ਜਨਵਰੀ - ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਿਲ ਤਰਨਤਾਰਨ ਨਾਲ ਸੰਬੰਧਿਤ ਸੰਦੀਪ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਉਚੇਚੇ ਤੌਰ 'ਤੇ ਤਰਨਤਾਰਨ ਪਹੁੰਚੇ। ਬਿਨਾਂ ਕਿਸੇ ਸਵਾਰਥ ਤੋਂ ਕੇਵਲ 'ਸਰਬੱਤ ਦਾ ਭਲਾ' ਦੇ ਆਪਣੇ ਸੰਕਲਪ 'ਤੇ ਪਹਿਰਾ ਦੇਣ ਵਾਲੇ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ. ਐਸ.ਪੀ.ਸਿੰਘ ਉਬਰਾਏ ਨੇ ਜਿਥੇ ਮ੍ਰਿਤਕ ਸੰਦੀਪ ਸਿੰਘ ਦੀ 7 ਸਾਲਾ ਮਾਸੂਮ ਧੀ ਇਕਾਗਰਦੀਪ ਕੌਰ ਨੂੰ ਟਰੱਸਟ ਵਲੋਂ ਗੋਦ ਲੈਣ ਤੋਂ ਇਲਾਵਾ ਉਸ ਦੀ ਸਮੁੱਚੀ ਪੜ੍ਹਾਈ ਦਾ ਖ਼ਰਚ ਚੁੱਕਣ ਤੇ ਉਸ ਦੇ ਵਿਆਹ ਲਈ 2 ਲੱਖ ਰੁਪਏ ਦੀ ਰਾਸ਼ੀ ਬੈਂਕ ਵਿਚ ਬਤੌਰ ਐਫ. ਡੀ. ਜਮ੍ਹਾਂ ਕਰਵਾਉਣ ਲਈ ਕਿਹਾ ਉਥੇ ਹੀ ਉਨ੍ਹਾਂ ਸੰਦੀਪ ਦੇ ਪਰਿਵਾਰ ਨੂੰ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇ ਨਾਲ-ਨਾਲ ਉਨਾ ਦੇ ਘਰ ਦੀ ਲੋੜੀਂਦੀ ਮੁਰੰਮਤ ਕਰਾਉਣ ਦਾ ਬੀੜਾ ਚੁੱਕਿਆ ਹੈ।