ਮੁੱਖ ਮੰਤਰੀ ਨੂੰ ਵਿਦਿਆਰਥੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ - ਪ੍ਰਸ਼ਾਂਤ ਕਿਸ਼ੋਰ
ਪਟਨਾ , 3 ਜਨਵਰੀ - ਜਨ ਸੁਰਾਜ ਦੇ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਕਿਹਾਹੈ ਕਿ ਏ.ਡੀ.ਐਮ. ਨੇ ਕਿਹਾ ਕਿ ਤੁਹਾਨੂੰ ਵਿਰੋਧ ਵਾਪਸ ਲੈ ਲੈਣਾ ਚਾਹੀਦਾ ਹੈ ਅਤੇ ਮੈਂ ਕਿਹਾ ਕਿ ਇਹ ਸੰਭਵ ਨਹੀਂ ਹੈ ਕਿਉਂਕਿ ਵੱਡੀ ਗਿਣਤੀ ਵਿਚ ਲੋਕਾਂ ਨੇ ਮੇਰੇ 'ਤੇ ਭਰੋਸਾ ਜਤਾਇਆ ਹੈ । ਮੈਂ ਕਿਸੇ ਵੀ ਹਾਲਤ ਵਿਚ ਵਿਰੋਧ ਵਾਪਸ ਨਹੀਂ ਲਵਾਂਗਾ। ਬਿਹਾਰ ਦੇ ਮੁੱਖ ਮੰਤਰੀ ਨੂੰ ਵਿਦਿਆਰਥੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ । ਉਸ ਤੋਂ ਬਾਅਦ ਪ੍ਰਦਰਸ਼ਨਕਾਰੀ ਵਿਦਿਆਰਥੀ ਜੋ ਵੀ ਫ਼ੈਸਲਾ ਲੈਣਗੇ ਉਹ ਮੈਨੂੰ ਮਨਜ਼ੂਰ ਹੋਵੇਗਾ।