JALANDHAR WEATHER

ਸੰਘਣੀ ਧੁੰਦ ਕਾਰਨ ਰੇਲ ਤੇ ਹਵਾਈ ਆਵਾਜਾਈ ਹੋਈ ਪ੍ਰਭਾਵਿਤ

ਨਵੀਂ ਦਿੱਲੀ, 4 ਜਨਵਰੀ- ਅੱਜ ਸਵੇਰੇ ਰਾਜਧਾਨੀ ਦਿੱਲੀ ਸਮੇਤ ਪੂਰੇ ਐਨ.ਸੀ.ਆਰ. ’ਚ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਦਾ ਅਸਰ ਜਹਾਜ਼ ਅਤੇ ਰੇਲ ਆਵਾਜਾਈ ’ਤੇ ਵੀ ਪਿਆ ਹੈ। ਧੁੰਦ ਕਾਰਨ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਕਈ ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ ਸ਼ਹਿਰ ’ਚ ਸੀਤ ਲਹਿਰ ਜਾਰੀ ਹੈ। ਹੁਣ ਤੱਕ ਦੀ ਸਭ ਤੋਂ ਵੱਧ ਧੁੰਦ ਬੀਤੇ ਦਿਨ ਦੇਖਣ ਨੂੰ ਮਿਲੀ। ਇਸ ਕਾਰਨ ਵਿਜ਼ੀਬਿਲਟੀ ਜ਼ੀਰੋ ’ਤੇ ਪਹੁੰਚ ਗਈ। ਰੇਲਵੇ ਟਰੈਕ ’ਤੇ ਰੇਲ ਗੱਡੀਆਂ ਦੀ ਆਵਾਜਾਈ ਰੁਕ ਗਈ। ਦਿੱਲੀ ਹਵਾਈ ਅੱਡੇ ’ਤੇ ਜਹਾਜ਼ਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਕਾਰਨ ਯਾਤਰੀਆਂ ਨੂੰ ਵੱਡੀਆਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ