ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਚੀਫ਼ ਖਾਲਸਾ ਦੀਵਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਵਿਚ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਸਵਿੰਦਰ ਸਿੰਘ ਕਥੂਨੰਗਲ, ਜਗਜੀਤ ਸਿੰਘ, ਸੰਤੋਖ ਸਿੰਘ ਸੇਠੀ, ਸੁਖਜਿੰਦਰ ਸਿੰਘ ਪ੍ਰਿੰਸ, ਜਸਪਾਲ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਦੀਵਾਨ ਦੀ ਅਗਵਾਈ ਹੇਠ ਚੱਲ ਰਹੇ ਵੱਖ-ਵੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀ ਅਧਿਆਪਕ ਤੇ ਪ੍ਰਿੰਸੀਪਲ ਸੰਘਣੀ ਧੁੰਦ ਅਤੇ ਠੰਢ ਦੇ ਬਾਵਜੂਦ ਸ਼ਾਮਿਲ ਹਨ। ਇਹ ਨਗਰ ਕੀਰਤਨ ਕੁਝ ਘੰਟਿਆਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।