ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
ਤਪਾ ਮੰਡੀ, (ਸੰਗਰੂਰ), 4 ਜਨਵਰੀ (ਵਿਜੇ ਸ਼ਰਮਾ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸਿੰਘ ਸਭਾ ਤਪਾ ਵਲੋਂ ਨਗਰ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰੂਘਰ ਤੋਂ ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਦੇ ਵਿਚ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਵਾਲੀ ਸੁੰਦਰ ਪਾਲਕੀ ਦੇ ਵਿਚ ਸੁਸ਼ੋਭਿਤ ਸਨ। ਇਸ ਮੌਕੇ ਰਾਗੀ ਢਾਡੀ ਜੱਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦਾ ਨਗਰ ਦੇ ਹਰ ਪੜਾਅ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ, ਗੱਤਕਾ ਪਾਰਟੀਆਂ ਵਲੋਂ ਆਪਣੇ ਗੱਤਕੇ ਦੇ ਜੌਹਰ ਦਿਖਾਏ ਗਏ।