ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ, 4 ਜਨਵਰੀ-ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 29 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਪਰਵੇਸ਼ ਵਰਮਾ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਲੜਨਗੇ। ਕਰੋਲ ਬਾਗ ਤੋਂ ਦੁਸ਼ਯੰਤ ਗੌਤਮ, ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ, ਬਿਜਵਾਸਨ ਤੋਂ ਕੈਲਾਸ਼ ਗਹਿਲੋਤ ਤੇ ਗਾਂਧੀ ਨਗਰ ਤੋਂ ਅਰਵਿੰਦਰ ਸਿੰਘ ਲਵਲੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।